ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਦੇ ਸੱਦੇ ਤੇ ਕਿਸਾਨਾਂ ਦਾ ਫੈਸਲਾ

admin December 1, 2020 No Comments

ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਦੇ ਸੱਦੇ ਤੇ ਕਿਸਾਨਾਂ ਦਾ ਫੈਸਲਾ

 

 

ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਸੰਘਰਸ਼ ਨੂੰ ਹਲਕੇ ਵਿਚ ਲਿਆ ਜਾ ਰਿਹਾ ਸੀ ਪਰ ਸਰਕਾਰ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਜੇ ਕਿਸਾਨ ਕੀ ਕਰ ਸਕਦੇ ਹਨ |ਇਹੀ ਕਾਰਨ ਹੈ ਕਿ ਸਰਕਾਰ ਵਲੋਂ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਉਹ ਕਿਸਾਨਾਂ ਨੂੰ ਰੋਕਣ ਵਿਚ ਕਾਮਯਾਬ ਨਾ ਹੋ ਸਕੇ ਅਤੇ ਕਿਸਾਨ ਪੁਲਿਸ ਵੱਲੋਂ ਲਗਾਏ ਗਏ ਸਾਰੇ ਬੈਰੀਗੇਡ ਤੋੜਦੇ ਹੋਏ ਦਿੱਲੀ ਪਹੁੰਚ ਕੇ ਧਰਨੇ ਤੇ ਬੈਠ ਗਏ ਹਨ |

ਇਨ੍ਹਾਂ ਹਾਲਾਤਾਂ ਵਿਚ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਸੀ ਅਤੇ ਸਰਕਾਰ ਨੂੰ ਇਸ ਮੁਸ਼ਕਿਲ ਦਾ ਕੋਈ ਹੱਲ ਨਹੀਂ ਦਿੱਖ ਰਿਹਾ ਸੀ | ਇਸ ਸਭ ਨੂੰ ਦੇਖਦਿਆਂ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਫੈਸਲਾ ਕਰ ਲਿਆ

 

ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਸਰਕਾਰ ਨੇ 3 ਦਸੰਬਰ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਸੀ ਪਰ ਸੋਮਵਾਰ ਨੂੰ ਖੇਤਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਠੰਡ ਅਤੇ ਕੋਵਿਡ-19 ਦਾ ਹਵਾਲਾ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਨੂੰ ਮੰਗਲਵਾਰ (1 ਦਸੰਬਰ) ਨੂੰ ਗੱਲਬਾਤ ਕਰਨ ਲਈ ਬੁਲਾਇਆ ਹੈ | ਭਾਵੇਂ ਕਿ ਸਰਕਾਰ ਮੀਟਿੰਗ ਜਲਦੀ ਕਰਨ ਦਾ ਕਾਰਨ ਠੰਡ ਅਤੇ ਕੋਰੋਨਾ ਵਾਇਰਸ ਦੱਸ ਰਹੀ ਹੈ ਪਰ ਅਸਲ ਗੱਲ ਇਹ ਹੈ ਕਿ ਸਰਕਾਰ ਕੋਲ ਕਿਸਾਨਾਂ ਨਾਲ ਗੱਲ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ ਬਚਿਆ|

ਉਧਰ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਇਸ ਪ੍ਰਸ੍ਤਾਵ ਤੇ ਚਰਚਾ ਕਰਨ ਲਈ ਆਪਸ ਵਿਚ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਮੀਟਿੰਗ ਵਿਚ ਇਸ ਗੱਲ ਤੇ ਚਰਚਾ ਕੀਤੀ ਜਾਵੇਗੀ ਕਿ ਉਹ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਨਗੇ ਜਾਂ ਨਹੀਂ |

ਕਿਸਾਨਾਂ ਦੀ ਇਹ ਮੀਟਿੰਗ 3 ਘੰਟੇ ਤਕ ਚੱਲੀ ਅਤੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਗੱਲਬਾਤ ਕਰਨ ਦਾ ਫੈਸਲਾ ਕਰ ਲਿਆ ਹੈ | ਇਸ ਦੇ ਨਾਲ ਕਿਸਾਨਾਂ ਨੇ ਇਹ ਚੇਤਾਵਨੀ ਵੀ ਦਿੱਤੀ ਕਿ ਜੇਕਰ ਅੱਜ ਦੀ ਮੀਟਿੰਗ ਵਿਚ ਕੋਈ ਫੈਸਲਾ ਨਹੀਂ ਹੁੰਦਾ ਤਾਂ ਉਹ ਬੈਰੀਕੇਡ  ਤੋੜ ਕੇ ਜੰਤਰ ਮੰਤਰ ਤੇ ਪਹੁੰਚਣਗੇ |

Tags :